ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੰਗਰ ਲਗਾਇਆ ਗਿਆ | - newsonline.media
Home » ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੰਗਰ ਲਗਾਇਆ ਗਿਆ |

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੰਗਰ ਲਗਾਇਆ ਗਿਆ |

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ  ਸਮਰਪਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰ ਰਾਏ ਸਾਹਿਬ ਜੋੜਾ ਘਰ ਸੇਵਾ ਸੁਸਾਇਟੀ  ਗੁਰਦੁਆਰਾ ਸ੍ਰੀ ਅੰਬ ਸਾਹਿਬ ਵੱਲੋਂ ਦਸਤਾਰਾਂ ਦਾ ਲੰਗਰ ਲਗਾਇਆ ਗਿਆ ਜੱਥੇ ਦੇ ਮੈਂਬਰ ਸਤਪਾਲ ਸਿੰਘ ਨੇ ਦੱਸਿਆ ਹੈ ਕਿ ਇਸ ਮੌਕੇ ਦਸਤਾਰ ਸਜਾਉਣ ਦਾ ਪ੍ਰਣ ਕਰਨ ਵਾਲਿਆਂ ਨੂੰ  ਦਸਤਾਰਾਂ ਸਜਾ ਕੇ ਦਿੱਤੀਆਂ ਗਈਆਂ ਉਹਨਾ ਦੱਸਿਆ ਕਿ ਇਸ ਮੌਕੇ ਕਲਗੀਧਰ ਸੇਵਕ ਜਥਾ ਅਤੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ ਚਾਰ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਵੀ ਉਚੇਚੇ ਤੌਰ ਤੇ ਹਾਜ਼ਰੀਆਂ ਭਰਦੇ ਹੋਏ ਸੁੰਦਰ ਦਸਤਾਰਾਂ ਸਜਾਈਆਂ  ਇਸ ਮੌਕੇ ਬੱਚਿਆਂ ਨੂੰ ਕਘੇ ਅਤੇ ਕੜੇ ਵੀ ਦਿੱਤੇ ਗਏ ਬੱਚਿਆਂ ਦਾ ਉਤਸ਼ਾਹ ਵੇਖਿਆਂ ਹੀ ਬਣਦਾ ਸੀ |

ਇਸ ਮੌਕੇ ਅਵਤਾਰ ਸਿੰਘ, ਕਰਮਜੀਤ ਸਿੰਘ ਢੇਲਪੁਰ, ਨਰਿੰਦਰ ਸਿੰਘ, ਰੁਪਿੰਦਰ ਸਿੰਘ ਗਾਂਧੀ ,ਐਕਸੀਅਨ ਗੁਰਦੀਪ ਸਿੰਘ ਅਤੇ ਹੋਰ ਵੀ ਮੈਂਬਰ ਹਾਜ਼ਰ ਸਨ