19 ਸਾਲਾ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸਦਰ ਪੱਟੀ ਥਾਣੇ ਅੱਗੇ ਰੋਸ ਪ੍ਰਦਰਸ਼ਨ ਕੀਤਾ।
ਪੁਰਾਣੀ ਰੰਜਿਸ਼ ਕਾਰਨ 19 ਸਾਲਾ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਦਰ ਪੱਟੀ ਦੇ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ ।
ਤਰਨ ਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸੈਦਪੁਰ ਵਿਖੇ ਪੁਰਾਣੀ ਰੰਜਿਸ ਨੂੰ ਲੈ ਕੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ 19 ਸਾਲਾ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰ ਕਰ ਦਿੱਤਾ ਗਿਆ ਸੀ ਅਤੇ ਇਸ ਸੰਬੰਧੀ ਥਾਣਾ ਸਦਰ ਪੱਟੀ ਪੁਲਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਬਾਅਦ ਰੋਸ ਵਿੱਚ ਆਏ ਮ੍ਰਿਤਕ ਨੌਜਵਾਨ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਥਾਣਾ ਸਦਰ ਪੱਟੀ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਮ੍ਰਿਤਕ ਨੌਜਵਾਨ ਰਮਨਜੋਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ਐਸ ਐਚ ਓ ਨੂੰ ਦੋਸ਼ੀਆਂ ਵੱਲੋਂ ਸਿਆਸੀ ਦਬਾਅ ਪਾਇਆ ਜਾ ਰਿਹਾ ਜਿਸ ਕਾਰਨ ਥਾਣਾ ਸਦਰ ਪੱਟੀ ਪੁਲਸ ਸਿਆਸੀ ਸ਼ਹਿ ਤੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਨਹੀਂ ਕਰ ਰਹੀ ਅਤੇ ਅੱਗਿਉਂ ਥਾਣਾ ਸਦਰ ਮੁਖੀ ਵੱਲੋਂ ਸਾਡੇ ਨਾਲ ਧੱਕਾ ਮੁੱਕੀ ਕੀਤੀ ਜਾ ਰਹੀ ਹੈ ਅਤੇ ਸਾਨੂੰ ਦਬਾਇਆ ਜਾ ਰਿਹਾ ਹੈ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਮਨਜੋਤ ਸਿੰਘ ਪੁੱਤਰ ਸੁਬੇਗ ਸਿੰਘ ਦੀ ਜੋਬਨਜੀਤ ਸਿੰਘ ਪੁੱਤਰ ਸਵਰਨ ਸਿੰਘ ਨਾਲ ਪੁਰਾਣੀ ਰੰਜਿਸ਼ ਸੀ ਜਿਸ ਨੂੰ ਲੈ ਕੇ ਜੋਬਨਜੀਤ ਸਿੰਘ ਅਤੇ ਮਨਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਰਲਕੇ ਬੀਤੀ ਰਾਤ ਤੇਜ਼ ਧਾਰ ਹਥਿਆਰਾਂ ਨਾਲ ਰੋਮਨਜੀਤ ਸਿੰਘ ਦਾ ਕਤਲ ਕਰ ਦਿੱਤਾ ਜਿਸ ਗੱਲ ਨੂੰ ਲੈ ਕੇ ਸਾਡੇ ਵੱਲੋਂ ਥਾਣਾ ਸਦਰ ਪੱਟੀ ਵਿਖੇ ਉਸੇ ਵਕਤ ਹੀ ਉਹ ਪੁਲਸ ਨੂੰ ਜਾਣੂ ਕਰਵਾ ਦਿੱਤਾ ਗਿਆ ਸੀ ਪਰ ਪੰਦਰਾਂ ਘੰਟੇ ਬੀਤ ਜਾਣ ਦੇ ਬਾਵਜੂਦ ਥਾਣਾ ਸਦਰ ਪੱਟੀ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਰੋਸ ਵਿੱਚ ਆ ਕੇ ਮਜਬੂਰਨ ਸਾਨੂੰ ਇਹ ਪ੍ਰਦਰਸ਼ਨ ਕਰਨਾ ਪਿਆ ਹੈ ਉਧਰ ਜਦ ਦੂਜੇ ਪਾਸੇ ਥਾਣਾ ਸਦਰ ਪੱਟੀ ਦੇ ਐੱਸ ਐੱਚ ਓ ਹਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਸੁਬੇਗ ਸਿੰਘ ਦੇ ਬਿਆਨਾਂ ਤੇ ਜੋਬਨਜੀਤ ਸਿੰਘ ਪੁੱਤਰ ਸਵਰਨ ਸਿੰਘ ਅਤੇ ਮਨਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਤੇ ਧਾਰਾ ਤਿੰਨ ਸੌ ਦੋ ਤਹਿਤ ਮਾਮਲਾ ਦਰਜ ਕਰ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਰਮਨਜੋਤ ਸਿੰਘ ਦੀ ਲਾਸ਼ ਨੂੰ ਪੋਸਟਮਾਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ।
Also See:
- भारतीय जनता पार्टी के युवा मोर्चा अध्यक्ष द्वार किया गया प्रदशन।
- अमृतसर के राइसनसी एयरपोर्ट पहुंचे एम पी गुरजीत सिंह औजला।