71 ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਇਆ।
ਅੰਮ੍ਰਿਤਸਰ: 71ਵੇਂ ਗਣਤੰਤਰ ਦਿਵਸ ਦਾ ਜ਼ਿਲਾ ਪੱਧਰੀ ਸਮਾਗਮ ਅੰਮ੍ਰਿਤਸਰ ਦੇ ਗੁਰੂ ਨਾਨਕ ਸਟਡੀਅਮ ਵਿਖ ਹੋਇਆ ਜਿਸ ਦੌਰਾਨ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤ ਪਰੇਡ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਅਤ ਪੁਲਿਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਗਿੱਲ ਇਸ ਮੌਕ ਊਨ੍ਹਾਂ ਦੇ ਨਾਲ ਸਨ। ਇਸ ਮੌਕੇ ਪੰਜਾਬ ਪੁਲਿਸ, ਬੀ. ਐਸ. ਐਫ, ਪੰਜਾਬ ਹੋਮ ਗਾਰਡਜ਼, ਐਨ. ਸੀ. ਸੀ. ਕੈਡਿਟਾਂ, ਐਨ. ਐਸ. ਐਸ. ਸਕਾਊਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ , ਸਕੂਲੀ ਬੈਂਡ ਅਤੇ ਸਕੂਲਾਂ ਦੇ ਬੱਚਿਆਂ ਨੇ ਸ਼ਾਨਦਾਰ ਮਾਰਚ ਪਾਸਟ ਕਰਕ ਕੌਮੀ ਤਿਰੰਗੇ ਨੂੰ ਸਲਾਮੀ ਦਿੱਤੀ।
ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਜਿਲਾ ਪ੍ਰਸ਼ਾਸਨ ਦੇ ਵੱਖ ਵੱਖ ਵਿਭਾਗਾਂ ਖੇਤੀਬਾੜੀ, ਸਿਹਤ, ਸਿਖਿਆ ਆਦਿ ਵਲੋਂ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ , ਖੇਤੀਬਾੜੀ ਵਿਭਿੰਨਤਾ ਤੇ ਨਵੀਂ ਤਕਨੀਕਾਂ ਸਬੰਧੀ ਜਾਗਰੂਕਤਾ ਪੈਦਾ ਕਰਦੀਆਂ ਝਾਕੀਆਂ ਕਢੀਆਂ ਗਈਆਂ।
ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵਲੋਂ ਗਿੱਧੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ. ਭੀਮ ਰਾਓ ਅੰਬਦਕਰ ਤੇ ਹੋਰਨਾਂ ਸ਼ਖਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ। ਊਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤ ਭਾਰਤੀਆਂ ਦੇ ਸੁਪਨ ਸਾਕਾਰ ਹੋਏ ਊਨ੍ਹਾਂ ਕਿਹਾ ਕਿ ਭਾਰਤ ਨੂੰ ਦੁਨੀਆ ਵਿਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ।
ਊਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਊਨ੍ਹਾਂ ਕਿਹਾ ਕਿ ਆਜ਼ਾਦੀ ਸੰਘਰਸ਼ ਵਿਚ ਪੰਜਾਬੀਆਂ ਦੇ ਵਡਮੁੱਲ ਯੋਗਦਾਨ ਦੀ ਮਿਸਾਲ ਦੁਨੀਆ ਵਿਚ ਹੋਰ ਕਿਧਰ ਨਹੀਂ ਮਿਲਦੀ। ਊਨ੍ਹਾਂ ਕਿਹਾ ਕਿ ਸਾਡੇ ਮਹਾਨ ਦਸ਼ ਭਗਤਾਂ ਨੇ ਆਪਣ ਖੂਨ ਦਾ ਇਕ-ਇਕ ਕਤਰਾ ਦੇਸ਼ ਦੀ ਆਜ਼ਾਦੀ ਲਈ ਵਹਾਇਆ ਅਤੇ ਜੇਲਾਂ ਕੱਟੀਆਂ, ਉਹ ਸਾਡੇ ਲਈ ਅਮੀਰ ਵਿਰਾਸਤ ਛੱਡ ਗਏ ਹਨ ਅਤੇ ਇਸ ਵਿਰਾਸਤ ਨੂੰ ਸੰਭਾਲਣ, ਮਾਤ ਭੂਮੀ ਨਾਲ ਅਥਾਹ ਪਿਆਰ ਕਰਨ ਲਈ ਸਾਨੂੰ ਸਾਰਿਆਂ ਨੂੰ ਵਚਨਬੱਧ ਹੋਣਾ ਪਵੇਗਾ ਤਾਂ ਹੀ ਦਸ਼ ਦੀ ਏਕਤਾ-ਅਖੰਡਤਾ ਅਤੇ ਆਨ ਤੇ ਸ਼ਾਨ ਨੂੰ ਬਹਾਲ ਰੱਖਿਆ ਜਾ ਸਕਦਾ ਹੈ।