ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਹੋਈ
ਚੰਡੀਗੜ੍ਹ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿੱਚ ਪੰਜਾਬ ਦੇ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਹੋਈ ..ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੋ ਵੀ ਅੰਤਰਰਾਜੀ ਪਾਣੀਆਂ ਦੇ ਮਾਮਲੇ ਹਨ ਉਨ੍ਹਾਂ ਦਾ ਨਿਪਟਾਰਾ ਕੇਂਦਰ ਸਰਕਾਰ ਵੱਲੋਂ ਬਣਾਇਆ ਟਰਿਬਿਊਨਲ ਕਰੇ ਅਤੇ ਕੇਂਦਰ ਸਰਕਾਰ ਪਾਣੀਆਂ ਦੇ ਨਿਪਟਾਰੇ ਵਾਲੇ ਟ੍ਰਿਬਿਊਨਲ ਦੀ ਸਥਾਪਨਾ ਜਲਦੀ ਕਰੇ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਇੱਕ ਮੱਤ ਸਨ ਕਿ ਪੰਜਾਬ ਕੋਲ ਕਿਸੇ ਵੀ ਹੋਰ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ..ਜਿਸ ਕਾਰਨ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਕਿਸੇ ਵੀ ਰਾਜ ਨੂੰ ਦਿੱਤਾ ਨਹੀਂ ਜਾ ਸਕਦਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਹਰ ਛੇ ਮਹੀਨੇ ਬਾਅਦ ਪੰਜਾਬ ਦੇ ਵੱਖ ਵੱਖ ਮੁੱਦਿਆਂ ਤੇ ਸਰਬ ਪਾਰਟੀ ਮੀਟਿੰਗ ਕੀਤੀ ਜਾਇਆ ਕਰੇਗੀ ..ਇਸ ਮੀਟਿੰਗ ਵਿੱਚ ਬੈਂਸ ਭਰਾਵਾਂ ਨੂੰ ਨਾ ਬੁਲਾਏ ਜਾਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਮੁੱਖ ਚੋਣ ਕਮਿਸ਼ਨ ਕੋਲ ਰਜਿਸਟਰਡ ਹਨ ਉਨ੍ਹਾਂ ਨੂੰ ਹੀ ਸੱਦਾ ਦਿੱਤਾ ਗਿਆ ਸੀ
ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਪਾਣੀਆਂ ਦੀ ਸਾਂਭ ਸੰਭਾਲ ਅਤੇ ਪੰਜਾਬ ਦੇ ਪਾਣੀਆਂ ਦੇ ਹੱਕ ਨੂੰ ਲੈ ਕੇ ਸਾਰੇ ਤਰ੍ਹਾਂ ਇੱਕ ਮੱਤ ਅਤੇ ਇਹ ਬਹੁਤ ਵਧੀਆ ਗੱਲ ਹੋਈ ਹੈ ਕਿ ਪਹਿਲੀ ਵਾਰ ਸਾਰੀਆਂ ਪਾਰਟੀਆਂ ਇੱਕ ਮੰਚ ਤੇ ਇਕੱਠੀਆਂ ਹੋਈਆਂ ਨੇ
.ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐੱਸ ਵਾਈ ਐੱਲ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ, ਪਾਣੀ ਵਿੱਚ ਫੈਲ ਰਹੇ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਇਸ ਮੀਟਿੰਗ ਵਿੱਚ ਚਰਚਾ ਹੋਈ ਜੋ ਪੰਜਾਬ ਦੇ ਚੰਗੇ ਭਵਿੱਖ ਲਈ ਇੱਕ ਵਧੀਆ ਉਪਰਾਲਾ ਹੈ