ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਅਹਿਮ ਫੈਸਲੇ
ਅਕਾਲੀ ਦਲ ਦੀ ਕੋਰ ਕਮੇਟੀ ਬਾਰੇ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਤਾਂ ਬੀਜੇਪੀ ਨਾਲ ਚੱਲਣਾ ਚਾਹੁੰਦਾ ਸੀ ਪਰ ਬੀਜੇਪੀ ਨੂੰ ਹੀ ਅਕਾਲੀ ਦਲ ਦੀ ਸਹਾਇਤਾ ਦੀ ਲੋੜ ਨਹੀਂ ਸੀ ਜਿਸ ਕਾਰਨ ਦਿੱਲੀ ਵਿੱਚ ਅਕਾਲੀ ਭਾਜਪਾ ਗਠਜੋੜ ਟੁੱਟਿਆ ਹੈ
ਉਨ੍ਹਾਂ ਕਿਹਾ ਕਿ ਬੀਜੇਪੀ ਅਤੇ ਅਕਾਲੀ ਦਲ ਦੇ ਸਬੰਧਾਂ ਬਾਰੇ ਚਰਚਾ ਹੋਈ ਅਤੇ ਪਾਰਟੀ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਗੱਠਜੋੜ ਬੀਜੇਪੀ ਬਣਿਆ ਰਹੇਗਾ
ਉਨ੍ਹਾਂ ਕਿਹਾ ਕਿ ਕੱਲ੍ਹ ਜੋ ਪਾਣੀਆਂ ਦੇ ਮਸਲੇ ‘ਤੇ ਚੰਡੀਗੜ੍ਹ ਵਿੱਚ ਸਰਬ ਪਾਰਟੀ ਮੀਟਿੰਗ ਹੋ ਰਹੀ ਹੈ ਉਸ ਵਿਚ ਅਕਾਲੀ ਦਲ ਦੇ ਤਿੰਨ ਸੀਨੀਅਰ ਆਗੂ ਪਾਰਟੀ ਦਾ ਪੱਖ ਰੱਖਣਗੇ
ਡਾ ਚੀਮਾ ਨੇ ਦੱਸਿਆ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਜੋ ਮੌਤ ਹੀ ਹੈ ਉਸ ਮਾਮਲੇ ਦੀ ਉਹ cbi ਤੋਂ ਜਾਂਚ ਕਰਵਾਉਣ ਦੀ ਮੰਗ ਕਰਦੇ ਹਨ ਕਿਉਂਕਿ ਮੁੱਖ ਗਵਾਹ ਦੇ ਪਰਿਵਾਰ ਵਾਲਿਆਂ ਨੇ ਇਹ ਦੋਸ਼ ਲਗਾਇਆ ਹੈ ਕਿ ਇੱਕ ਕੈਬਨਿਟ ਮੰਤਰੀ ਅਤੇ ਇੱਕ ਵਿਧਾਇਕ ਨੇ ਉਸ ਉੱਪਰ ਸਿਆਸੀ ਦਬਾਅ ਬਣਾਇਆ ਹੋਇਆ ਸੀ